ਮਰਹੂਮ ਰਾਜਵੀਰ ਜਵੰਦਾ ਦੀ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਹੋਰ ਪਟੀਸ਼ਨ ਦਾਖਲ ਕੀਤੀ ਗਈ ਹੈ। ਦੱਸ ਦੇਈਏ ਕਿ ਪਿੰਜੌਰ ਪੁਲਿਸ ਵੱਲੋਂ ਡੀਡੀਆਰ ਰਿਕਾਰਡ ਦਰਜ ਕੀਤਾ ਗਿਆ ਤਾਂ ਪਿੰਜੌਰ ਹਸਪਤਾਲ ‘ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਗਏ ਹਨ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਸਪਤਾਲ ਦੇ ਡਾਕਟਰਾਂ ਨੇ ਫਸਟ ਏਡ ਸਮੇਂ ਸਿਰ ਨਹੀਂ ਦਿੱਤਾ ਤੇ ਅਜਿਹੀ ਲਾਪਰਵਾਹੀ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ। ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਦਾਇਰ ਕੀਤੀ ਪਟੀਸ਼ਨ। 27 ਅਕਤੂਬਰ ਨੂੰ ਮਾਮਲੇ ਦੀ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਨੂੰ ਦਾਖਲ ਕੀਤਾ ਗਿਆ ਹੈ।
ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸੜਕੀ ਹਾਦਸੇ ਵਿਚ ਹੋ ਗਈ ਸੀ। ਹਾਲਾਂਕਿ ਫੋਰਟਿਸ ਹਸਪਤਾਲ ਦੇ ਡਾਕਟਰਾਂ ਵੱਲੋਂ ਜਵੰਦਾ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਜਵੰਦਾ ਹਮੇਸ਼ਾ ਆਪਣੇ ਚਾਹੁਣ ਵਾਲਿਆਂ ਤੇ ਪਰਿਵਾਰ ਨੂੰ ਸਦਾ ਲਈ ਵਿਛੋੜਾ ਦੇ ਗਏ।














