ਜੈਪੁਰ, 28 ਜਨਵਰੀ

ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿਚ ਅੱਜ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਭਰਤਪੁਰ ਦੇ ਐੱਸਪੀ ਸ਼ਿਆਮ ਸਿੰਘ ਨੇ ਦੱਸਿਆ ਕਿ ਜਹਾਜ਼ ਉਚੈਨ ਥਾਣਾ ਖੇਤਰ ਦੇ ਖੁੱਲ੍ਹੇ ਮੈਦਾਨ ‘ਚ ਹਾਦਸਾਗ੍ਰਸਤ ਹੋ ਗਿਆ। ਹਾਲਾਂਕਿ ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ ਸੀ ਜਾਂ ਲੜਾਕੂ ਜਹਾਜ਼ ਅਤੇ ਇਸ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।