ਜੈਪੁਰ, 25 ਮਈ
ਰਾਜਸਥਾਨ ਦੇ ਅਲਵਰ ਦੇ ਰਕਬਰ ਖ਼ਾਨ ਨੂੰ ਕੁੱਟ ਕੇ ਮਾਰਨ ਦੇ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸੱਤ ਸਾਲ ਦੀ ਸਜ਼ਾ ਸੁਣਾਈ ਹੈ। ਕਰੀਬ ਪੰਜ ਸਾਲ ਪਹਿਲਾਂ ਰਕਬਰ ਉਰਫ਼ ਅਕਬਰ ਨੂੰ ਗਊ ਰੱਖਿਅਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਅਦਾਲਤ ਨੇ ਮਾਮਲੇ ਦੇ ਪੰਜਵੇਂ ਮੁਲਜ਼ਮ ਨਵਲ ਕਿਸ਼ੋਰ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ। ਵਿਸ਼ੇਸ਼ ਸਰਕਾਰੀ ਵਕੀਲ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਕਰਦਿਆਂ ਵਧੀਕ ਜ਼ਿਲ੍ਹਾ ਜੱਜ (ਏਡੀਜੇ ਕੋਰਟ-1) ਨੇ ਮੁਲਜ਼ਮ ਪਰਮਜੀਤ, ਧਰਮਿੰਦਰ, ਨਰੇਸ਼ ਅਤੇ ਵਿਜੇ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।