ਜੰਮੂ, 2 ਜਨਵਰੀ

ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ‘ਤੇ ਹਮਲੇ ‘ਚ ਸ਼ਾਮਲ ਦੋ ਮਸ਼ਕੂਕ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਵਾਧੂ ਜਵਾਨਾਂ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਨੂੰ ਅੱਜ ਸਵੇਰੇ ਮੁੜ ਸ਼ੁਰੂ ਕੀਤਾ ਗਿਆ। ਰਾਜੌਰੀ ਕਸਬੇ ‘ਚ ਲੋਕਾਂ ਨੇ ਡਾਂਗਰੀ ਚੌਕ ‘ਤੇ ਇਕੱਠੇ ਹੋ ਕੇ ਹਮਲੇ ‘ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਰੱਖ ਕੇ ਸੜਕ ਜਾਮ ਕਰ ਦਿੱਤੀ।