ਨਵੀਂ ਦਿੱਲੀ, 11 ਮਾਰਚ
ਕਾਂਗਰਸ ਨੇ ਪ੍ਰਮੋਦ ਤਿਵਾੜੀ ਨੂੰ ਰਾਜ ਸਭਾ ਵਿੱਚ ਪਾਰਟੀ ਦਾ ਡਿਪਟੀ ਆਗੂ ਤੇ ਰਜਨੀ ਪਾਟਿਲ ਨੂੰ ਵ੍ਹਿਪ ਵਜੋਂ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਆਨੰਦ ਸ਼ਰਮਾ ਦੀ ਸੇਵਾ-ਮੁਕਤੀ ਤੇ ਰਾਜੀਵ ਸਾਤਵ ਦੇ ਦੇਹਾਂਤ ਕਾਰਨ ਖਾਲੀ ਹੋਈਆਂ ਅਸਾਮੀਆਂ ਨੂੰ ਭਰਨ ਲਈ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਜਾਣਕਾਰੀ ਪਾਰਟੀ ਦੇ ਜਨਰਲ-ਸਕੱਤਰ ਜੈਰਾਮ ਰਮੇਸ਼ ਨੇ ਟਵਿੱਟਰ ਰਾਹੀਂ ਨਸ਼ਰ ਕੀਤੀ ਹੈ।