ਨਵੀਂ ਦਿੱਲੀ, 3 ਦਸੰਬਰ

ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਨਗਰ ਨਿਗਮ ਚੋਣਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨ ਬਣਾਉਣ ਦੇ ਮੁੱਦੇ ’ਤੇ ਚਰਚਾ ਕਰਨ ਲਈ ਨਿਯਮ 267 ਦੇ ਤਹਿਤ ਦਿੱਤੇ ਨੋਟਿਸਾਂ ਨੂੰ ਰੱਦ ਕਰ ਦਿੱਤਾ। ਇਹ ਨੋਟਿਸ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਦਿੱਤੇ ਹਨ। ਸਦਨ ਦੀ ਬੈਠਕ ਸ਼ੁਰੂ ਹੋਣ ‘ਤੇ  ਸਦਨ ਨੂੰ ਨੋਟਿਸ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ| ਚੇਅਰਮੈਨ ਨੇ ਕਿਹਾ ਕਿ ਕਾਂਗਰਸ ਦੇ ਜੈਰਾਮ ਰਮੇਸ਼ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮਨੋਜ ਕੁਮਾਰ ਝਾਅ ਨੇ ਨਿਯਮ 267 ਦੇ ਤਹਿਤ ਮਿਊਂਸੀਪਲ ਚੋਣਾਂ ‘ਤੇ ਚਰਚਾ ਕਰਨ ਲਈ ਨੋਟਿਸ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੀਪੀਆਈ (ਐੱਮ) ਦੇ ਮੈਂਬਰ ਵੀ ਸਿਵਦਾਸਨ ਅਤੇ ਕਾਂਗਰਸ ਦੇ ਦੀਪੇਂਦਰ ਸਿੰਘ ਹੁੱਡਾ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੇ ਮੁੱਦੇ ‘ਤੇ ਚਰਚਾ ਕਰਨ ਲਈ ਨਿਯਮ 267 ਦੇ ਤਹਿਤ ਨੋਟਿਸ ਦਿੱਤੇ ਸਨ।