ਚੰਡੀਗੜ੍ਹ/ਨਵੀਂ ਦਿੱਲੀ, 21 ਦਸੰਬਰ
ਪੰਜਾਬ ਦੇ ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਸਵੇਰੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਜ਼ਿਕਰਯੋਗ ਹੈ ਕਿ ਉਹ ਗੁਰੂਹਰ ਸਹਾਏ ਤੋਂ ਵਿਧਾਇਕ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਹਨ। ਉਹ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ।