ਵਾਸ਼ਿੰਗਟਨ: ਅਮਰੀਕਾ ਦੀ ਇਕ ਅਦਾਲਤ ਨੇ 2008 ’ਚ ਮੁੰਬਈ ’ਚ ਹੋਏ ਅਤਿਵਾਦੀ ਹਮਲਿਆਂ ਦੇ ਦੋਸ਼ੀ ਅਤੇ ਪਾਕਿਸਤਾਨੀ ਮੂਲ ਦੇ ਕੈਨੇਡਾਈ ਵਪਾਰੀ ਤਹੱਵੁਰ ਰਾਣਾ ਦੀ ਹੈਬੀਅਸ ਕੋਰਪਸ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੱਲੋਂ ਉਸ ਨੂੰ ਭਾਰਤ ਹਵਾਲੇ ਕਰਨ ਲਈ ਸਰਟੀਫਿਕੇਟ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਉਂਜ ਰਾਣਾ ਨੇ ਇਸ ਹੁਕਮ ਖ਼ਿਲਾਫ਼ ਨਾਈਂਥ ਸਰਕਟ ਕੋਰਟ ’ਚ ਅਰਜ਼ੀ ਦਾਖ਼ਲ ਕਰਕੇ ਸੁਣਵਾਈ ਹੋਣ ਤੱਕ ਭਾਰਤ ਹਵਾਲੇ ਕਰਨ ’ਤੇ ਰੋਕ ਲਾਏ ਜਾਣ ਦੀ ਅਪੀਲ ਕੀਤੀ ਹੈ।