ਮੁੰਬਈ, 6 ਅਕਤੂਬਰ
ਭਾਰਤੀ ਟੈਲੀਵਿਜ਼ਨ ਦੇ ਸਭ ਤੋਂ ਮਸ਼ਹੂਰ ਲੜੀਵਾਰ ‘ਰਾਮਾਇਣ’ ‘ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਉੱਘੇ ਅਦਾਕਾਰ ਅਰਵਿੰਦ ਤ੍ਰਿਵੇਦੀ ਦਾ ਮੰਗਲਵਾਰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 80 ਸਾਲ ਸੀ। ਉਨ੍ਹਾਂ ਦੇ ਭਤੀਜੇ ਕੌਸਤੁਭ ਤ੍ਰਿਵੇਦੀ ਨੇ ਦੱਸਿਆ ਕਿ ਅਭਿਨੇਤਾ ਲੰਮੇ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੇ ਉਪਨਗਰ ਕਾਂਦੀਵਾਲੀ ਸਥਿਤ ਆਪਣੇ ਨਿਵਾਸ ਸਥਾਨ ‘ਤੇ ਰਾਤ 10 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ।