ਚੰਡੀਗੜ੍ਹ, 5 ਅਗਸਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਯੁੱਧਿਆ ਵਿੱਚ ਰਾਮ ਜਨਮ ਭੂਮੀ ਮੰਦਰ ਦਾ ਨੀਂਹ ਪੱਥਰ ਰੱਖਣ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ‘ਹਰ ਭਾਰਤੀ ਦੀ ਪੁਰਾਣੀ ਇੱਛਾ’ ਪੂਰੀ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਮ ਮੰਦਰ ਬਣਾਉਣ ਲਈ ਭੂਮੀ ਪੂਜਨ ਕੀਤਾ। ਮੁੱਖ ਮੰਤਰੀ ਨੇ ਟਵੀਟ ਕੀਤਾ, “ਭਾਰਤੀਆਂ ਦੀ ਇਸ ਪੁਰਾਣੀ ਇੱਛਾ ਨੂੰ ਪੂਰਾ ਕਰਦਿਆਂ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਇਤਿਹਾਸਕ ਨੀਂਹ ਪੱਥਰ ਰੱਖੇ ਜਾਣ ’ਤੇ ਭਾਰਤੀਆਂ ਦਿਲੋਂ ਵਧਾਈਆਂ। ਭਗਵਾਨ ਸ੍ਰੀ ਰਾਮ ਦਾ ਧਰਮ ਬਾਰੇ ਵਿਸ਼ਵਵਿਆਪੀ ਸੰਦੇਸ਼ ਨਾ ਸਿਰਫ ਭਾਰਤ ਵਿਚ ਸਗੋਂ ਦੁਨੀਆ ਨੂੰ ਰਾਹ ਦਿਖਾਉਣ ਵਾਲਾ ਹੈ।”