ਨਵੀਂ ਦਿੱਲੀ, 18 ਜੁਲਾਈ

ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਜਾਰੀ ਹੈ ਪਹਿਲੇ ਡੇਢ ਘੰਟੇ ਵਿੱਚ ਕਰੀਬ 350 ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਇਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ਼ਾਮਲ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਅੱਜ ਵੋਟ ਪਾਉਣ ਲਈ ਵ੍ਹੀਲ ਚੇਅਰ ’ਤੇ ਲਿਆਂਦਾ ਗਿਆ। ਮਨਮੋਹਨ ਸਿੰਘ ਬਹੁਤ ਕਮਜ਼ੋਰ ਨਜ਼ਰ ਆ ਰਹੇ ਸਨ। ਵੋਟਿੰਗ ਸਮੇਂ ਮੌਜੂਦ ਅਧਿਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵ੍ਹੀਲਚੇਅਰ ਤੋਂ ਉੱਠਣ ਵਿੱਚ ਮਦਦ ਕੀਤੀ। ਨੈਸ਼ਨਲ ਡੈਮੋਕ੍ਰੈਟਿਕ ਅਲਾਇੰਸ (ਐੱਨ.ਡੀ.ਏ.) ਦੀ ਉਮੀਦਵਾਰ ਦਰੋਪਦੀ ਮੁਰਮੂ ਦਾ ਮੁਕਾਬਲਾ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨਾਲ ਹੈ।