ਅਹਿਮਦਾਬਾਦ, 24 ਫਰਵਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਇਥੇ ਦੁਨੀਆ ਦੇ ਸਭ ਤੋਂ ਵੱਡੇ ਤ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਸਰਦਾਰ ਪਟੇਲ ਕ੍ਰਿਕਟ ਸਟੇਡੀਅਮ ਦਾ ਉਦਘਾਟਨ ਕੀਤਾ। ਹੁਣ ਇਸ ਸਟੇਡੀਅਮ ਦਾ ਨਾਮ ਪ੍ਰਧਾਨ ਮੰਤਰੀ ਦੇ ਨਾਮ ਨਰਿੰਦਰ ਮੋਦੀ ਸਟੇਡੀਅਮ ਹੋਵੇਗਾ। ਇਸ ਸਟੇਡੀਅਮ ਵਿੱਚ ਇਕ ਲੱਖ 32 ਹਜ਼ਾਰ ਦਰਸ਼ਕ ਬੈਠ ਸਕਦੇ ਹਨ। ਇਸ ਵਿੱਚ ਫੁੱਟਬਾਲ, ਹਾਕੀ, ਬਾਸਕਟਬਾਲ, ਕਬੱਡੀ ਤੇ ਮੁੱਕੇਬਾਜ਼ੀ ਵਰਗੀਆਂ ਖੇਡਾਂ ਵੀ ਹੋਣਗੀਆਂ। 63 ਏਕੜ ਤੋਂ ਵੱਧ ਰਕਬੇ ਵਿੱਚ ਫੈਲੇ ਖੇਡ ਸਟੇਡੀਅਮ ’ਤੇ 800 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਪਹਿਲਾਂ ਮੈਲਬਰਨ ਕ੍ਰਿਕਟ ਮੈਦਾਨ ਸਭ ਤੋਂ ਵੱਡਾ ਸਟੇਡੀਅਮ ਸੀ ਜਿਸ ਵਿੱਚ 90 ਹਜ਼ਾਰ ਦਰਸ਼ਕ ਬੈਠ ਸਕਦੇ ਹਨ।