ਨਵੀਂ ਦਿੱਲੀ, 7 ਜੁਲਾਈ
ਭਾਜਪਾ ਦੇ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਹੈ ਕਿ ਉਹ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਦੋਸ਼ੀ ਠਹਿਰਾਉਣ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰਨ ਦੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਮਾਣਹਾਨੀ ਦਾ ਸਵਾਲ ਹੈ ਤਾ ਰਾਹੁਲ ਗਾਂਧੀ ਆਦਤਨ ਅਪਰਾਧੀ ਹੈ ਤੇ ਉਸ ’ਤੇ ਅਜਿਹੇ 7-8 ਕੇਸ ਪਹਿਲਾਂ ਹੀ ਚੱਲ ਰਹੇ ਹਨ।