ਨਵੀਂ ਦਿੱਲੀ, 17 ਦਸੰਬਰ
ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਚੀਨ ਅਤੇ ਫੌਜ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ ਭਾਰਤੀ ਫੌਜ ਦਾ ਅਪਮਾਨ ਕਰ ਰਹੇ ਹਨ ਸਗੋਂ ਦੇਸ਼ ਦੇ ਅਕਸ ਨੂੰ ਵੀ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਰਾਹੁਲ ਗਾਂਧੀ ਨਾ ਸਿਰਫ਼ ਪਾਰਟੀ ਲਈ ਵੱਡੀ ਸਮੱਸਿਆ ਹਨ, ਸਗੋਂ ਦੇਸ਼ ਲਈ ਵੀ ਸ਼ਰਮਿੰਦਗੀ ਦਾ ਵੱਡਾ ਕਾਰਨ ਬਣ ਗਏ ਹਨ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਚੀਨ ਜੰਗ ਦੀ ਤਿਆਰੀ ਕਰ ਰਿਹਾ ਹੈ, ਜਦਕਿ ਭਾਰਤ ਸਰਕਾਰ ਸੁੱਤੀ ਪਈ ਹੈ ਅਤੇ ਖਤਰੇ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਚੀਨ ਨੇ 2,000 ਵਰਗ ਕਿਲੋਮੀਟਰ ਭਾਰਤੀ ਖੇਤਰ ਖੋਹ ਲਿਆ ਹੈ, 20 ਭਾਰਤੀ ਸੈਨਿਕਾਂ ਨੂੰ ਮਾਰ ਦਿੱਤਾ ਹੈ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਸਾਡੇ ਜਵਾਨਾਂ ਦੀ ਕੁੱਟਮਾਰ ਕਰ ਰਿਹਾ ਹੈ।