ਨਵੀਂ ਦਿੱਲੀ, 29 ਦਸੰਬਰ

ਸੀਨੀਅਰ ਅਧਿਕਾਰੀ ਨੇ ਸੁਰੱਖਿਆ ਖਾਮੀਆਂ ਬਾਰੇ ਕਾਂਗਰਸ ਦੀ ਸ਼ਿਕਾਇਤ ’ਤੇ ਕਿਹਾ ਹੈ ਕਿ ਰਾਹੁਲ ਗਾਂਧੀ ਲਈ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਉਦੋਂ ਹੀ ਪ੍ਰਭਾਵਸ਼ਾਲੀ ਹੁੰਦੀ ਹੈ, ਜਦੋਂ ਇਸ ਨੂੰ ਲੈਣ ਵਾਲੇ ਤੈਅ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਸਾਲ 2020 ਤੋਂ ਰਾਹੁਲ ਗਾਂਧੀ ਵੱਲੋਂ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ 113 ਵਾਰ ਉਲੰਘਣਾ ਕੀਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਖੁਦ ‘ਭਾਰਤ ਜੋੜੋ ਯਾਤਰਾ’ ਦੇ ਦਿੱਲੀ ਪੜਾਅ ਦੌਰਾਨ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ।