ਨਵੀਂ ਦਿੱਲੀ, 17 ਦਸੰਬਰ
ਅਰੁਣਾਚਲ ਪ੍ਰਦੇਸ਼ ’ਚ ਚੀਨੀ ਫ਼ੌਜੀਆਂ ਵੱਲੋਂ ਭਾਰਤੀ ਫ਼ੌਜੀਆਂ ਦੀ ਕੁੱਟਮਾਰ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਕਾਰਨ ਭਾਜਪਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਤੁਰੰਤ ਪਾਰਟੀ ‘ਚੋਂ ਕੱਢੇ। ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਕਿਹਾ ਕਿ ਜੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ‘ਰਿਮੋਟ ਨਾਲ ਕੰਮ ਨਹੀਂ ਕਰਦੇ’ ਅਤੇ ਜੇਕਰ ਵਿਰੋਧੀ ਪਾਰਟੀ ਦੇਸ਼ ਦੇ ਨਾਲ ਖੜ੍ਹੀ ਹੈ ਤਾਂ ਰਾਹੁਲ ਨੂੰ ਉਨ੍ਹਾਂ ਦੀਆਂ ਟਿੱਪਣੀਆਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਭਾਰਤ ਦਾ ‘ਅਪਮਾਨ’ ਕੀਤਾ ਹੈ ਅਤੇ ਹਥਿਆਰਬੰਦ ਬਲਾਂ ਦੇ ਹੌਸਲੇ ਨੂੰ ਢਾਹ ਲਗਾਈ ਹੈ।