ਨਵੀਂ ਦਿੱਲੀ, 16 ਫਰਵਰੀ
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੰਸਦ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਆਪਣੀ ਟਿੱਪਣੀ ਬਾਰੇ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਕਾਂਗਰਸ ਸੂਤਰਾਂ ਨੇ ਦੱਸਿਆ ਸੰਸਦ ਵਿੱਚ ਰਾਸ਼ਟਰਪਤੀ ਦੇ ਸਾਂਝੇ ਸੰਬੋਧਨ ਲਈ ਧੰਨਵਾਦ ਦੇ ਮਤੇ ’ਤੇ ਲੋਕ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਰਾਹੁਲ ਨੇ ਪ੍ਰਧਾਨ ਮੰਤਰੀ ਵਿਰੁੱਧ ਕਥਿਤ ਤੌਰ ’ਤੇ ‘ਗੈਰ-ਸੰਸਦੀ’ ਟਿੱਪਣੀ ਕੀਤੀ। ਉਨ੍ਹਾਂ ਦੀ ਪਾਰਟੀ ਦੇ ਸੂਤਰਾਂ ਨੇ ਅੱਗੇ ਦੱਸਿਆ ਕਿ ਕਾਂਗਰਸ ਨੇਤਾ ਨੇ ਭਾਜਪਾ ਸੰਸਦ ਨਿਸ਼ੀਕਾਂਤ ਦੂਬੇ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਦੁਆਰਾ ਵਿਸ਼ੇਸ਼ ਅਧਿਕਾਰ ਪ੍ਰਸਤਾਵ ‘ਤੇ ਉਨ੍ਹਾਂ ਨੂੰ ਦਿੱਤੇ ਨੋਟਿਸ ‘ਤੇ ਲੋਕ ਸਭਾ ਸਕੱਤਰੇਤ ਨੂੰ ਜਵਾਬ ਦਿੱਤਾ।