ਇੰਫਾਲ, 29 ਜੂਨ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਮਨੀਪੁਰ ਦੇ ਆਪਣੇ ਦੋ ਦਿਨਾਂ ਦੌਰੇ ਲਈ ਰਵਾਨਾ ਹੋ ਗਏ ਹਨ। ਉਹ ਸੂਬੇ ਵਿੱਚ ਰਾਹਤ ਕੈਂਪਾਂ ‘ਚ ਜਾਤੀ ਹਿੰਸਾ ਕਾਰਨ ਬੇਘਰ ਹੋਏ ਲੋਕਾਂ ਨੂੰ ਮਿਲਣਗੇ ਅਤੇ ਨਾਗਰਿਕ ਸੰਗਠਨਾਂ ਨਾਲ ਗੱਲਬਾਤ ਕਰਨਗੇ। 3 ਮਈ ਨੂੰ ਮਨੀਪੁਰ ‘ਚ ਹਿੰਸਾ ਭੜਕਣ ਤੋਂ ਬਾਅਦ ਕਾਂਗਰਸ ਨੇਤਾ ਦਾ ਉੱਤਰ-ਪੂਰਬੀ ਰਾਜ ਦਾ ਇਹ ਪਹਿਲਾ ਦੌਰਾ ਹੈ। ਇੰਫਾਲ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਚੂਰਾਚੰਦਪੁਰ ਜ਼ਿਲ੍ਹੇ ਲਈ ਰਵਾਨਾ ਹੋਣਗੇ, ਜਿੱਥੇ ਉਹ ਰਾਹਤ ਕੈਂਪਾਂ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਬਿਸ਼ਨੂਪੁਰ ਜ਼ਿਲ੍ਹੇ ਦੇ ਮੋਇਰਾਂਗ ਜਾਣਗੇ ਅਤੇ ਉਜਾੜੇ ਗਏ ਲੋਕਾਂ ਨਾਲ ਗੱਲਬਾਤ ਕਰਨਗੇ।