ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਆਪਣੇ ਯੂਰੋਪ ਦੌਰੇ ਦੌਰਾਨ ਯੂਰੋਪੀਅਨ ਯੂਨੀਅਨ ਦੇ ਸੰਸਦ ਮੈਂਬਰਾਂ, ਵਿਦਿਆਰਥੀਆਂ ਤੇ ਭਾਰਤੀ ਭਾਈਚਾਰੇ ਨੂੰ ਮਿਲਣਗੇ ਅਤੇ ਵਿਸਤਾਰ ’ਚ ਚਰਚਾ ਕਰਨਗੇ। ਰਾਹੁਲ ਦਾ ਦੌਰਾ ਮੰਗਲਵਾਰ ਤੋਂ ਸ਼ੁਰੂ ਹੋ ਗਿਆ ਹੈ। ਰਾਹੁਲ ਭਲਕੇ ਯੂਰੋਪੀਅਨ ਯੂਨੀਅਨ ਦੇ ਸੰਸਦ ਮੈਂਬਰਾਂ ਨੂੰ ਮਿਲਣਗੇ ਤੇ ਵਿਚਾਰ-ਵਟਾਂਦਰਾ ਕਰਨਗੇ। ਇਸ ਤੋਂ ਬਾਅਦ ਉਹ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਰਾਤਰੀ ਭੋਜ ਕਰਨਗੇ। ਅਗਲੇ ਦਿਨ ਉਹ ਬਰੱਸਲਜ਼ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।