ਬੰਗਲੌਰ, 27 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਮੁਫ਼ਤ ਬਿਜਲੀ ਅਤੇ ਹੋਰ ਗਾਰੰਟੀ ਵਾਲੇ ਐਲਾਨ ਲਈ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ‘ਰਿਓੜੀ ਕਲਚਰ’ ਨਾਲ ਜੋੜਦਿਆਂ ਕਿਹਾ ਕਿ ਜਿਸ ਪਾਰਟੀ ਦੀ ‘ਵਾਰੰਟੀ’ ਮਿਆਦ ਪੁੱਗ ਚੁੱਕੀ ਹੈ ਉਸ ਵੱਲੋਂ ਦਿੱਤੀ ਗਾਰੰਟੀ ਦੀ ਕੀ ਤੁੱਕ ਰਹਿ ਜਾਂ ਦੀ ਹੈ। ਪ੍ਰਧਾਨ ਮੰਤਰੀ ਇੱਥੇ ਡਿਜੀਟਲ ਮਾਧਿਅਮ ਰਾਹੀਂ ਭਾਜਪਾ ਦੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕੁਝ ਵਰਕਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ‘ਤੇ ਪਾਰਟੀ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।