ਨਵੀਂ ਦਿੱਲੀ, 26 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਸੰਸਦ ਦੀ ਨਵੀਂ ਇਮਾਰਤ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਦੇ ਪਾਸ ਹੋਣ ਨਾਲ ਦੇਸ਼ ਲਈ ਨਵੇਂ ਭਵਿੱਖ ਦੀ ਸ਼ੁਰੂਆਤ ਹੋਈ ਹੈ। ਰੁਜ਼ਗਾਰ ਮੇਲੇ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 51,000 ਤੋਂ ਵੱਧ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਸ੍ਰੀ ਮੋਦੀ ਨੇ ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਵੱਧ ਰਹੀ ਵਰਤੋਂ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਵਿੱਚ ਤਕਨਾਲੋਜੀ ਦੀ ਵਰਤੋਂ ਨਾਲ ਭ੍ਰਿਸ਼ਟਾਚਾਰ ਅਤੇ ਗੁੰਝਲਾਂ ਨੂੰ ਨੱਥ ਪਾਈ ਗਈ ਹੈ ਅਤੇ ਭਰੋਸੇਯੋਗਤਾ ਅਤੇ ਆਰਾਮ ਵਿੱਚ ਵਾਧਾ ਹੋਇਆ ਹੈ।