ਸ੍ਰੀ ਆਨੰਦਪੁਰ ਸਾਹਿਬ/ ਰੂਪਨਗਰ
ਇਥੋਂ ਦੇ ਨਾਰਕੋਟਿਕ ਸੈੱਲ ਨੇ ਆਨੰਦਪੁਰ ਸਾਹਿਬ ਵਿੱਚ ਜਾਂਚ ਦੌਰਾਨ ਪੰਜ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਸੱਤ ਨਾਜਾਇਜ਼ ਪਿਸਤੌਲਾਂ ਅਤੇ ਇੱਕੀ ਕਾਰਤੂਸ ਤੇ ਛੇ ਸੌ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਹਾਲਾਂਕਿ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਨੂੰ ਇਸ ਮਾਮਲੇ ਦੀ ਭਿਣਕ ਤੱਕ ਨਹੀਂ ਲੱਗੀ ਪਰ ਨਾਰਕੋਟਿਕ ਸੈੱਲ ਵਲੋਂ ਕੀਤੀ ਗਈ ਇਸ ਵੱਡੀ ਕਾਰਵਾਈ ਨਾਲ ਸਮੁੱਚੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ।