ਨਵੀਂ ਦਿੱਲੀ, 11 ਮਾਰਚ
ਰੂਸ-ਯੂਕਰੇਨ ਜੰਗ ਕਾਰਨ ਯੂਕਰੇਨ ਵਿਚ ਪੜ੍ਹ ਰਹੇ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਸੀ ਤੇ ਹਾਲੇ ਵੀ ਭਾਰਤੀ ਵਿਦਿਆਰਥੀ ਉਥੇ ਫਸੇ ਹੋੋਏ ਹਨ। ਇਸ ਦੌਰਾਨ ਮਾਸਕੋ ਵਿੱਚ ਭਾਰਤੀ ਸਫ਼ਾਰਤਖਾਨੇ ਨੇ ਕਿਹਾ ਹੈ ਕਿ ਇਸ ਸਮੇਂ ਇੱਥੇ ਕੋਈ ਸੁਰੱਖਿਆ ਖ਼ਤਰਾ ਨਜ਼ਰ ਨਹੀਂ ਆ ਰਿਹਾ, ਜਿਸ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਰੂਸ ਛੱਡ ਕੇ ਜਾਣ ਦੀ ਲੋੜ ਨਹੀਂ ਹੈ। ਸਫਾਰਤਖ਼ਾਨੇ ਨੇ ਕਿਹਾ ਕਿ ਰੂਸ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ ਅਤੇ ਰੂਸੀ ਬੈਂਕਿੰਗ ਸੇਵਾਵਾਂ ਵਿੱਚ ਕੁਝ ਰੁਕਾਵਟਾਂ ਆ ਰਹੀਆਂ ਹਨ। ਜੇਕਰ ਇਸ ਸਬੰਧੀ ਉਨ੍ਹਾਂ ਨੂੰ ਕੋਈ ਚਿੰਤਾ ਹੈ ਅਤੇ ਉਸ ਇਸ ਕਾਰਨ ਭਾਰਤ ਮੁੜਨਾ ਚਾਹੁੰਦੇ ਹਨ ਤਾਂ ਉਹ ਅਜਿਹਾ ਕਰ ਸਕਦੇ ਹਨ।