ਜੰਡਿਆਲਾ ਗੁਰੂ, 30 ਸਤੰਬਰ ਖੇਤੀ ਕਾਨੂੰਨਾਂ ਖ਼ਿਲਾਫ਼ ਦੇਵੀਦਾਸਪੁਰ ਰੇਲ ਟਰੈਕ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਮੌਕੇ ਅੱਜ ਸਵੇਰੇ ਕਿਸਾਨ ਜਥੇਬੰਦੀਆਂ ਨੇ ਜੀਓ ਦੇ ਸਿੰਮ ਸਾੜ ਕੇ ਅੰਬਾਨੀ- ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਅੱਜ ਜੀਓ ਦੇ ਸਿੰਮ ਸਾੜ ਕੇ ਉਹ ਪੰਜਾਬ ਦੇ ਲੋਕਾਂ ਨੂੰ ਅੰਬਾਨੀ-ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੇ ਸਾਮਾਨ ਅਤੇ ਰਿਲਾਇੰਸ ਦੇ ਪੰਪਾਂ ਤੋਂ ਤੇਲ ਦਾ ਬਾਈਕਾਟ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ ।