ਨਵੀਂ ਦਿੱਲੀ, 8 ਜਨਵਰੀ
ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਰੈਲੀਆਂ, ਰੋਡ ਸ਼ੋਅ ਤੇ ਨੁੱਕੜ ਮੀਟਿੰਗਾਂ ਕਰਨ ’ਤੇ 15 ਜਨਵਰੀ ਤੱਕ ਪਾਬੰਦੀ ਲਗਾ ਦਿੱਤੀ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਚੋਣ ਅਥਾਰਿਟੀ ਵੱਲੋਂ 15 ਜਨਵਰੀ ਤੋਂ ਬਾਅਦ ਕੋਵਿਡ ਹਾਲਾਤ ਦਾ ਜਾਇਜ਼ਾ ਲਿਆ ਜਾਵੇਗਾ ਜਿਸ ਮਗਰੋਂ ਰੈਲੀਆਂ ਬਾਰੇ ਕੋਈ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਕੋਵਿਡ ਨਿਯਮਾਂ ਦੀ ਪਾਲਣਾ ਨਹੀਂ ਕਰਨਗੀਆਂ, ਉਨ੍ਹਾਂ ਪਾਰਟੀਆਂ ਨੂੰ ਅਗਲੀਆਂ ਚੋਣ ਰੈਲੀਆਂ ਕਰਨ ਲਈ ਰੋਕਿਆ ਵੀ ਜਾ ਸਕਦਾ ਹੈ।