ਰੋਹਤਕ, 11 ਜਨਵਰੀ

ਪਿੰਡ ਬੋਹੜ ਵਿੱਚ ਅਣਪਛਾਤੇ ਹਮਲਾਵਰਾਂ ਨੇ ਪਿਉ-ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਦਾ ਮੰਨਣਾ ਹੈ ਕਿ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਅਤੇ ਇਸੇ ਕਾਰਨ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਪਿੰਡ ਬੋਹੜ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਪਸ਼ੂਆਂ ਨੂੰ ਚਾਰਾ ਪਾਉਣ ਲਈ ਕਮਰੇ ਵਿੱਚ ਗਿਆ ਸੀ, ਜਿਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਦੂਜੇ ਕਮਰੇ ਵਿਚ ਸੌਂ ਰਹੀ ਉਸ ਦੀ 13 ਸਾਲਾ ਬੇਟੀ ਨਿਕਿਤਾ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।