ਨਵੀਂ ਦਿੱਲੀ, 18 ਅਗਸਤ ਟੀਮ ਇੰਡੀਆ ਦੇ ‘ਹਿੱਟਮੈਨ’ ਰੋਹਿਤ ਸ਼ਰਮਾ ਦੇ ਨਾਮ ਦੀ ਸਿਫਾਰਸ਼ ਇਸ ਸਾਲ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਲਈ ਕੀਤੀ ਗਈ ਹੈ। ਇਹ ਦੇਸ਼ ਦਾ ਸਭ ਤੋਂ ਵੱਡਾ ਖੇਡ ਪੁਰਸਕਾਰ ਹੈ।

ਰੋਹਿਤ ਦੇ ਨਾਲ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ, ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਅਤੇ 2016 ਦੇ ਪੈਰਾ ਉਲੰਪਿਕ ਗੋਲਡ ਮੈਡਲਿਸਟ ਮਾਰੀਆੱਪਨ ਥਾਂਗਾਵੇਲੂ ਨੂੰ ਵੀ ਇਸ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਸਿਫਾਰਸ਼ ਤੋਂ ਬਾਅਦ ਕੇਂਦਰੀ ਖੇਡ ਮੰਤਰਾਲੇ ਤੋਂ ਹਰੀ ਝੰਡੀ ਮਿਲਣੀ ਬਾਕੀ ਹੈ। ਹਰੀ ਝੰਡੀ ਮਿਲਣ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਚੁਣੇ ਖਿਡਾਰੀਆਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰਨਗੇ।