ਲਖਨਊ, 5 ਦਸੰਬਰ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਸਾਲ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕਥਿਤ ਆਪਣੀ ਐੱਸਯੂਵੀ ਗੱਡੀ ਹੇਠ ਦਰੜਨ ਦੇ ਮਾਮਲੇ ਵਿੱਚ ਕੋਰਟ ਦੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸਥਾਨਕ ਕੋਰਟ ਨੇ ਆਸ਼ੀਸ਼ ਮਿਸ਼ਰਾ ਤੇ ਇਸ ਕੇਸ ਵਿੱਚ ਸ਼ਾਮਲ ਇਕ ਹੋਰ ਮੁਲਜ਼ਮ ਦੀ ਕੇਸ ਵਿਚੋਂ ਨਾਂ ਹਟਾਉਣ ਸਬੰਧੀ ਅਪੀਲ ਖਾਰਜ ਕਰ ਦਿੱਤੀ ਹੈ। ਕੋਰਟ ਵੱਲੋਂ ਹੁਣ ਭਲਕੇ ਸਾਰੇ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਕੀਤੇ ਜਾਣਗੇ।