ਨਵੀਂ ਦਿੱਲੀ, 13 ਅਕਤੂਬਰ
ਲਖੀਮਪੁਰ ਖੀਰੀ ਹਿੰਸਾ ਸਬੰਧੀ ਅੱਜ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਵਫ਼ਦ ਨੇ ਇਹ ਵੀ ਕਿਹਾ ਕਿ ਮਾਮਲੇ ਲਈ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜਾਂ ਦਾ ਕਮਿਸ਼ਨ ਕਾਇਮ ਕੀਤਾ ਜਾਵੇ ਤੇ ਇਸ ਬਾਰੇ ਰਾਸ਼ਟਰਪਤੀ ਹੁਕਮ ਜਾਰੀ ਕਰਨ। ਰਾਹੁਲ ਗਾਂਧੀ ਤੋਂ ਇਲਾਵਾ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਸਨ। ਹਾਲ ਹੀ ਵਿੱਚ ਕਾਂਗਰਸ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਮੁਲਾਕਾਤ ਦੀ ਮੰਗ ਕੀਤੀ ਗਈ ਸੀ।