ਲਖੀਮਪੁਰ ਖੀਰੀ, 15 ਨਵੰਬਰ

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸੋਮਵਾਰ ਨੂੰ ਜ਼ਿਲ੍ਹਾ ਸੈਸ਼ਨ ਜੱਜ ਨੇ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ‘ਟੇਨੀ’ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸਮੇਤ ਤਿੰਨ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ ਤਿੰਨ ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋਈ ਸੀ। ਸਰਕਾਰੀ ਵਕੀਲ ਅਰਵਿੰਦ ਤਿ੍ਪਾਠੀ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਕੇਸ਼ ਮਿਸ਼ਰਾ ਨੇ ਆਸ਼ੀਸ਼ ਮਿਸ਼ਰਾ, ਆਸ਼ੀਸ਼ ਪਾਂਡੇ ਅਤੇ ਲਵਕੁਸ਼ ਰਾਣਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ।