ਲਖੀਮਪੁਰ ਖੀਰੀ (ਯੂਪੀ) 23 ਅਕਤੂਬਰ

ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਮਲੇ ‘ਚ ਹੁਣ ਤੱਕ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸਿੰਗਹੀ ਕਸਬੇ ਦੇ ਮੋਹਿਤ ਤ੍ਰਿਵੇਦੀ, ਤਿਕੁਨੀਆ ਕੋਤਵਾਲੀ ਖੇਤਰ ਦੇ ਰਿੰਕੂ ਰਾਣਾ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ। ਪੁਲੀਸ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੋਰ ਮੁਲਜ਼ਮਾਂ ਤੋਂ ਪੁੱਛ ਪੜਤਾਲ ਦੌਰਾਨ ਤਿੰਨਾਂ ਦੇ ਨਾਮ ਸਾਹਮਣੇ ਆਉਣ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।