ਲਖਨਊ, 4 ਅਕਤੂਬਰ
ਲਖੀਮਪੁਰ ਖੀਰੀ ਹਿੰਸਾ ਵਿੱਚ ਕਿਸਾਨਾਂ ਦੀ ਮੌਤ ਤੋਂ ਬਾਅਦ ਯੂਪੀ ਸਰਕਾਰ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੇ ਵਿੱਚ ਸਮਝੌਤਾ ਹੋ ਗਿਆ ਹੈ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਅਵਸਥੀ ਨੇ ਦੱਸਿਆ ਕਿ ਕਿਸਾਨਾਂ ਦਰਮਿਆਨ ਹੋਏ ਸਮਝੌਤੇ ਅਨੁਸਾਰ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦੀ ਵਿੱਤੀ ਸਹਾਇਤਾ ਇਸ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਥਾਨਕ ਪੱਧਰ ‘ਤੇ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਜ਼ਖ਼ਮੀਆਂ ਦੇ ਇਲਾਜ ਲਈ 10-10 ਲੱਖ ਰੁਪਏ ਦਿੱਤੇ ਜਾਣਗੇ। ਕਿਸਾਨਾਂ ਦੀ ਮੰਗ ’ਤੇ ਨਿਆਇਕ ਜਾਂਚ ਹਾਂਹੀ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਈ ਜਾਵੇਗੀ।