ਨਵੀਂ ਦਿੱਲੀ, 7 ਅਕਤੂਬਰ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਹੈ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਕਿਹੜੇ ਮੁਲਜ਼ਮ ਹਨ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ? ਸਰਵਉੱਚ ਅਦਾਲਤ ਨੇ ਸਰਕਾਰ ਨੂੰ ਕਿਹਾ ਕਿ ਉਹ ਇਹ ਵੀ ਦੱਸੇ ਕਿ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਕੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ’ਤੇ ਰਾਜ ਸਰਕਾਰ ਨੇ ਕਿਹਾ ਕਿ ਉਹ ਇਸ ਬਾਰੇ ਰਿਪੋਰਟ ਦਾਖਲ ਕਰੇਗੀ। ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ।