ਅੰਮ੍ਰਿਤਸਰ, 15 ਸਤੰਬਰ

ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਦੇਣ ਵਾਲੇ ਕੁਝ ਵਿਅਕਤੀਆਂ ਨਾਲ ਕੋਈ ਤਕਰਾਰ ਤੋਂ ਬਾਅਦ ਸ਼ੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਲਾਠੀਚਾਰਜ ਕਰਕੇ ਧਰਨਾਕਾਰੀਆਂ ਨੂੰ ਭਜਾ ਦਿੱਤਾ। ਧਰਨਕਾਰੀਆਂ ਵਿੱਚ ਵਧੇਰੇ ਨਿਹੰਗ ਸਿੰਘ ਸਨ, ਜਿਨ੍ਹਾਂ ਵਿੱਚੋਂ ਕੁੱਝ ਨੂੰ ਸੱਟਾਂ ਵੀ ਲੱਗੀਆਂ ਹਨ। ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਪੁਲੀਸ ਕੇਸ ਦਰਜ ਕਰਨ ਦੀ ਮੰਗ ਲਈ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਇਸ ਪਾਸੇ ਨੂੰ ਆਉਣ ਵਾਲੇ ਰਸਤਿਆਂ ’ਤੇ ਟੀਨ ਲਾ ਕੇ ਰਸਤੇ ਬੰਦ ਕਰ ਦਿੱਤੇ ਹਨ। ਕੱਲ੍ਹ ਤੋਂ ਬੈਠੇ ਧਰਨਾਕਾਰੀ ਦੋਸ਼ੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਮੰਗ ਕਰ ਰਹੇ ਹਨ।