ਨਵੀਂ ਦਿੱਲੀ, 18 ਅਪਰੈਲ
ਕੌਮੀ ਜਾਂਚ ਏਜੰਸੀ ਵੱਲੋਂ ਬਠਿੰਡਾ ਜੇਲ੍ਹ ਤੋਂ ਇਥੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਐੱਨਆਈਏ ਨੂੰ ਉਸ ਦਾ 7 ਦਿਨ ਦਾ ਰਿਮਾਂਡ ਦੇ ਦਿੱਤਾ। ਉਸ ਨੂੰ ਅਦਾਲਤ ’ਚ ਪੇਸ਼ ਕਰਨ ਸਮੇਂ ਵਿਆਪਕ ਸੁਰੱਖਿਆ ਪ੍ਰਬੰਧ ਸਨ ਤੇ ਉਸ ਨੂੰ ਪੁਲੀਸ ਦੇ ਹਥਿਆਰਬੰਦ ਦਸਤਿਆਂ ਨੇ ਘੇਰਿਆ ਹੋਇਆ ਸੀ।