ਚੰਡੀਗੜ੍ਹ: ਲਾਰੈਂਸ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਡੀਐਜਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਨੂੰ ਲੈ ਕੇ ਪੰਜਾਬ ਪੱਲਬਿਕ ਸਵਰਵਿਸ ਕਮੀਸ਼ਨ ਨੂੰ ਫਾਇਲ ਭੇਜ ਦਿੱਤੀ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਅਟੋਰਨੀ ਜਨਰਲ ਨੇ ਹਾਈਕੋਰਟ ‘ਚ ਹੋਈ ਸੁਣਵਾਈ ਦੌਰਾਨ ਦਿੱਤੀ ਗਈ ਹੈ।
ਪੰਜਾਬ ਸਰਕਾਰ ਦੇ ਏਜੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ ‘ਤੇ ਕਾਰਵਾਈ ਕਰਦੇ ਹੋਏ ਬਰਖਾਸਤ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪੱਬਲਿਕ ਸਰਵਿਸਸ ਕਮੀਸ਼ਨ ਨੂੰ ਇਸ ਸਬੰਧ ‘ਚ ਫਾਇਲ ਭੇਜੀ ਹੈ। ਇਹ ਕਾਰਵਾਈ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ।
ਐਸਆਈਟੀ ਨੇ ਪਾਇਆ ਕਿ ਵਿਵਾਦਿਤ ਇੰਟਰਵਿਊ ਮਾਰਚ 2023 ਵਿੱਚ ਪ੍ਰਸਾਰਿਤ ਕੀਤੀ ਗਈ ਸੀ। ਇਹ ਵੀਡੀਓ ਕਾਨਫਰੰਸ ਰਾਹੀਂ ਹੋਇਆ, ਜਦੋਂ ਬਿਸ਼ਨੋਈ 3-4 ਸਤੰਬਰ 2022 ਨੂੰ ਸੀਆਈਏ ਖਰੜ ਦੀ ਹਿਰਾਸਤ ਵਿੱਚ ਸੀ। ਉਸ ਸਮੇਂ ਗੁਰਸ਼ੇਰ ਸਿੰਘ ਡੀਐਸਪੀ (ਇਨਵੈਸਟੀਗੇਸ਼ਨ) ਸੀ। ਬਿਸ਼ਨੋਈ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਭੂਮਿਕਾ ਲਈ ਜਾਂਚ ਕੀਤੀ ਜਾ ਰਹੀ ਹੈ।