ਨਵੀਂ ਦਿੱਲੀ, 11 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਹੈ ਕਿ ਨੌਕਰੀ ਬਦਲੇ ਜ਼ਮੀਨ ਘਪਲੇ ’ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਖ਼ਿਲਾਫ਼ ਛਾਪੇਮਾਰੀ 1 ਕਰੋੜ ਰੁਪਏ ਦੀ ਅਣਐਲਾਨੀ ਨਕਦੀ ਅਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਰੁਪਏ ਦੀ ਸੰਪਤੀ ਦਾ ਪਤਾ ਲੱਗਿਆ ਹੈ। ਏਜੰਸੀ ਨੇ ਕਿਹਾ ਕਿ ਲਾਲੂ ਪ੍ਰਸਾਦ ਦੇ ਪਰਿਵਾਰ ਵੱਲੋਂ ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿੱਚ ਕੀਤੇ ਨਿਵੇਸ਼ ਦੀ ਜਾਂਚ ਜਾਰੀ ਹੈ।