ਨਵੀਂ ਦਿੱਲੀ, 23 ਮਾਰਚ
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਲਾਲੂ ਪ੍ਰਸਾਦ ਯਾਦਵ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਤੋਂ ਅੱਜ ਤੜਗੇ 3 ਵਜੇ ਦੇ ਕਰੀਬ ਛੁੱਟੀ ਮਿਲਣ ਤੋਂ ਬਾਅਦ ਦੁਪਹਿਰ ਬਾਅਦ ਮੁੜ ਹਸਪਤਾਲ ਲਿਆਂਦਾ ਗਿਆ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਯਾਦਵ (73) ਨੂੰ ਗੁਰਦਿਆਂ ਦੀ ਬਿਮਾਰ ਕਾਰਨ ਮੰਗਲਵਾਰ ਸ਼ਾਮ ਕਰੀਬ 6 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਦੇ ਏਮਜ਼ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੂੰ 9 ਵਜੇ ਦਾਖਲ ਕਰਵਾਇਆ ਗਿਆ।