ਕੋਲਕਾਤਾ, 18 ਜੁਲਾਈ

ਲਾ ਗਣੇਸ਼ਨ ਨੂੰ ਪੱਛਮੀ ਬੰਗਾਲ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਜ ਸ਼ਾਮ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵੱਲੋਂ ਉਮੀਦਵਾਰ ਬਣਾਏ ਜਾਣ ਮਗਰੋਂ ਜਗਦੀਪ ਧਨਖੜ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਗਣੇਸ਼ਨ ਇਸ ਸਮੇਂ ਮਨੀਪੁਰ ਦੇ ਰਾਜਪਾਲ ਵੀ ਹਨ। ਉਨ੍ਹਾਂ ਨੂੰ ਪੱਛਮੀ ਬੰਗਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਕਲਕੱਤਾ ਹਾਈ ਕੋਰਟ ਦੇ ਚੀਫ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸਪੀਕਰ ਬਿਮਨ ਬੈਨਰਜੀ ਤੇ ਹੋਰ ਮੰਤਰੀ ਵੀ ਮੌਜੂਦ ਸਨ। ਮਮਤਾ ਬੈਨਰਜੀ ਨੇ ਨਵਨਿਯੁਕਤ ਰਾਜਪਾਲ ਦਾ ਸਵਾਗਤ ਕੀਤਾ।