ਲੁਧਿਆਣਾ, 18 ਅਪ੍ਰੈਲ: ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਲੁਧਿਆਣਾ ਉਤਰੀ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਹੋ ਗਈਹੈ। ਕੁਝ ਦਿਨ ਪਹਿਲਾਂ ਹੀ ਏ. ਸੀ. ਪੀ. ਦੇ ਕੋਰੋਨਾ ਗ੍ਰਿਫਤ ‘ਚ ਆਉਣ ਦੀ ਪੁਸ਼ਟੀ ਹੋਈ ਸੀ। ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਡਾਕਟਰਾਂ ਮੁਤਾਬਕ ਪਿਛਲੇ ਕੁਪਝ ਸਮੇਂ ਤੋਂ ਏ. ਸੀ. ਪੀ. ਦੀ ਸਿਹਤ ਕਾਫੀ ਖਰਾਬ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਜਿਨ੍ਹਾਂ ਦੀ ਸ਼ਨੀਵਾਰ ਨੂੰ ਮੌਤ ਹੋ ਗਈ।