ਪੰਜਾਬ ਦੇ ਲੁਧਿਆਣਾ ਵਿੱਚ ਉਸ ਸਮੇਂ ਸਨਸਨੀ ਫੇਲ ਗਈ ਜਦੋਂ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਕੁੜੀ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਫਿਰੋਜ਼ਪੁਰ ਰੋਡ ‘ਤੇ ਡਿਵਾਈਡਰ ‘ਤੇ ਸੁੱਟ ਦਿੱਤਾ। ਜਦੋਂ ਉੱਥੇ ਮੌਜੂਦ ਲੋਕਾਂ ਨੇ ਨੌਜਵਾਨਾਂ ਨੂੰ ਬੋਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਸੜੇ ਹੋਏ ਅੰਬ ਸੁੱਟਣ ਆਏ ਸਨ। ਜਦੋਂ ਲੋਕਾਂ ਵੱਲੋਂ ਬੋਰੀ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚ ਦੇਹ ਵਰਗੀ ਕੋਈ ਦਿਖੀ ।

ਲੋਕਾਂ ਨੇ ਲਾਸ਼ ਸੁੱਟਦੇ ਹੋਏ ਨੌਜਵਾਨਾਂ ਦੀ ਵੀਡੀਓ ਵੀ ਬਣਾਈ। ਲੋਕਾਂ ਨੇ ਤੁਰੰਤ ਆਰਤੀ ਚੌਕ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਘਟਨਾ ਬਾਰੇ ਸੂਚਿਤ ਕੀਤਾ। ਮੌਕੇ ਤੇ ਮੌਜੂਦ ਲੋਕਾਂ ਨੇ ਕਿਹਾ ਕਿ ਇਸ ਵਿਅਕਤੀ ਦੇ ਨਾਲ ਸਕਿਓਰਿਟੀ ਗਾਰਡ ਦੀ ਵਰਦੀ ਵਿੱਚ ਇੱਕ ਹੋਰ ਸ਼ਖਸ ਸੀ। ਉਹ ਮੌਕੇ ਤੋਂ ਫਰਾਰ ਹੋ ਗਿਆ ਅਤੇ ਜਦੋਂ ਦੂਸਰਾ ਵਿਅਕਤੀ ਇਥੋਂ ਮੋਟਰਸਾਈਕਲ ਭਜਾਉਣ ਲੱਗਿਆ ਤਾਂ ਉਸਦੇ ਮੋਟਰਸਾਈਕਲ ਦੀ ਲੋਕਾਂ ਨੇ ਚਾਬੀ ਕੱਢ ਲਈ।

ਜਦੋਂ ਤੱਕ ਪੁਲਿਸ ਮੌਕੇ ‘ਤੇ ਪਹੁੰਚੀ, ਨੌਜਵਾਨ ਮੋਟਰਸਾਈਕਲ ਛੱਡ ਕੇ ਭੱਜ ਗਏ। ਮੌਕੇ ‘ਤੇ ਆਈ ਪੁਲਿਸ ਨੇ ਬੋਰੇ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚ ਇੱਕ ਕੁੜੀ ਦੀ ਬੰਨੀ ਹੋਈ ਲਾਸ਼ ਸੀ। ਪੁਲਿਸ ਉਸਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ ਅਤੇ ਬਾਈਕ ਦੇ ਮਾਲਕ ਦੀ ਪਛਾਣ ਕੀਤੀ ਜਾ ਰਹੀ ਹੈ।