ਲੁਧਿਆਣਾ: ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਤੋਂ ਇੱਕ ਦਿਨ ਪਹਿਲਾਂ ਸੰਜੀਵ ਅਰੋੜਾ ਨੇ ਆਪਣੇ ਪਰਿਵਾਰ ਸਮੇਤ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ‘ਐਕਸ’ ‘ਤੇ ਤਸਵੀਰ ਸਾਂਝੀ ਕਰਦਿਆਂ ਖੁਸ਼ੀ ਜ਼ਾਹਰ ਕੀਤੀ।
ਸੰਜੀਵ ਅਰੋੜਾ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਦੀ ਪੁਸ਼ਟੀ ਮੁੱਖ ਮੰਤਰੀ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਦੌਰਾਨ ਕੀਤੀ। ਉਹ ਲੁਧਿਆਣਾ ਪੱਛਮੀ ਹਲਕੇ ਤੋਂ ਪੰਜਵੇਂ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਜੋਗਿੰਦਰਪਾਲ ਪਾਂਡੇ, ਹਰਨਾਮ ਦਾਸ ਜੌਹਰ, ਮਹੇਸ਼ ਇੰਦਰ ਗਰੇਵਾਲ ਅਤੇ ਭਾਰਤ ਭੂਸ਼ਣ ਆਸ਼ੂ ਇਸ ਹਲਕੇ ਤੋਂ ਮੰਤਰੀ ਰਹਿ ਚੁੱਕੇ ਹਨ