ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਦਿੱਲੀ ਵਿਖੇ ਦੇਹਾਂਤ ਹੋ ਗਿਆ ਹੈ। ਉਹ ਜਿਗਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਪਾਰਲੀਮੈਂਟ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਪਰਿਵਾਰ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ, ਉਮਰ 45 ਸਾਲ, ਦਾ ਦਿਹਾਂਤ ਹੋ ਗਿਆ। ਉਹ ਜ਼ੇਰੇ ਇਲਾਜ ਦਿੱਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਸਨ। ਜਿੱਥੇ ਉਨਾਂ ਨੇ ਅੱਜ ਸਵੇਰੇ ਅੰਤਿਮ ਸਾਹ ਲਏ । ਉਨ੍ਹਾਂ ਦੀ ਬੇਵਕਤੀ ਮੌਤ ਨਾਲ ਹਲਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।