ਲੁਧਿਆਣਾ, 10 ਜਨਵਰੀ

ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ ਰਿਮਾਂਡ ਨਹੀਂ ਮੰਗਿਆ।