ਲੁਧਿਆਣਾ, 2 ਦਸੰਬਰ
ਲੁਧਿਆਣਾ ਅਦਾਲਤ ਬੰਬ ਕਾਂਡ ਦੇ ਮੁਲਜ਼ਮ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਫ਼ਰਾਰ ਅਤਿਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ ਸੀ। ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਮਿਆਦੀਆਂ ਕਲਾਂ ਦਾ ਰਹਿਣ ਵਾਲਾ ਹੈ। ਕਈ ਮਾਮਲਿਆਂ ਵਿਚ ਲੋੜੀਂਦੇ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਐੱਨਆਈਏ ਨੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।