ਨਵੀਂ ਦਿੱਲੀ, 8 ਦਸੰਬਰ
ਲੋਕ ਸਭਾ ਨੇ ਅੱਜ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਗੁਰੂ ਤੇਗ ਬਹਾਦਰ ਦੇ ਨਾਂ ‘ਤੇ ਦਿੱਲੀ ਵਿੱਚ ਰਾਸ਼ਟਰੀ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, ‘ਦੁਨੀਆਂ ਵਿੱਚ ਪਹਿਲੀ ਵਾਰ ਕਿਸੇ ਵਿਅਕਤੀ ਨੇ ਦੂਜੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ।’ਸਾਬਕਾ ਕੇਂਦਰੀ ਮੰਤਰੀ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੋ ਮਿੰਟ ਦਾ ਮੌਨ ਰੱਖਿਆ ਜਾਵੇ। ਇਹ ਮੰਗ ਕਰਦੇ ਹੋਏ ਉਹ ਵੀ ਸੀਟ ਦੇ ਨੇੜੇ ਪਹੁੰਚ ਗਈ। ਭਾਜਪਾ ਦੇ ਸੰਸਦ ਮੈਂਬਰ ਐੱਸਐੱਸ ਆਹਲੂਵਾਲੀਆ ਨੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ।