ਨਵੀਂ ਦਿੱਲੀ, 20 ਦਸੰਬਰ
ਲੋਕ ਸਭਾ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਅਤੇ ਕੁਝ ਹੋਰ ਮੁੱਦਿਆਂ ’ਤੇ ਕਾਂਗਰਸ, ਅੰਨਾ ਡੀਐੱਮਕੇ ਸਣੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮੇ ਕਰਨ ਸੋਮਵਾਰ ਨੂੰ ਲੋਕ ਸਭਾ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਹੋਣ ਮਗਰੋਂ ਲਗਪਗ 3.10 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਦੂਜੇ ਪਾਸੇ ਵਿਰੋਧੀ ਧਿਰਾਂ ਦੇ ਵਿਰੋਧ ਅਤੇ ਹੰਗਾਮੇ ਦੌਰਾਨ ਲੋਕ ਸਭਾ ਵੱਲੋਂ ਅੱਜ ‘ਚੋਣ ਕਾਨੂੰਨ (ਸੋਧ) ਬਿੱਲ-2021’ ਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ।