ਚੰਡੀਗੜ, 31 ਅਕਤੂਬਰ:

ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ ਸਵੇਰੇ 11 ਵਜੇ ਦਫਤਰ ਵਿਖੇ ਇਕੱਠੇ ਹੋਏ ਅਤੇ ਉਹਨਾਂ ਦੇਸ਼ ਵਾਸੀਆਂ ਦਰਮਿਆਨ ਏਕਤਾ ਦੇ ਸੰਦੇਸ਼ ਦੇ ਪਸਾਰ ਲਈ ਸਖ਼ਤ ਮਿਹਨਤ ਕਰਨ ਦੀ ਸਹੁੰ ਚੁੱਕੀ ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰ-ਅੰਦੇਸ਼ੀ ਅਤੇ ਕਾਰਜਾਂ ਸਦਕਾ ਸੰਭਵ ਹੋਈ ਹੈ। ਸਾਰਿਆਂ ਨੇ ਪੂਰੇ ਸਮਰਪਣ ਨਾਲ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ।