ਚੰਡੀਗੜ੍ਹ, 2 ਅਕਤੂਬਰ- ਸੁਖਦੇਵ ਸਿੰਘ ਢੀਂਡਸਾ ਨੇ ਤਾਜ਼ਾ ਵਿਵਾਦ ਜਾਂ ਆਪਣੇ ਅਸਤੀਫੇ ਸਬੰਧੀ ਕੋਈ ਵੀ ਟਿੱਪਣੀ ਕਰਨ ਤੋਂ ਨਾਂਹ ਕਰਦਿਆਂ ਕਿਹਾ ਕਿ ਉਹ ਲੋੜ ਪੈਣ ’ਤੇ ਮੀਡੀਆ ਸਾਹਮਣੇ ਆ ਕੇ ਆਪਣੀ ਗੱਲ ਰੱਖਣਗੇ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਕੱਤਰ ਜਨਰਲ ਸਮੇਤ ਸਾਰੇ ਅਹੁਦਿਆਂ ਤੋਂ ਪਿਛਲੇ ਦਿਨੀਂ ਅਸਤੀਫਾ ਦੇ ਕੇ ਅਕਾਲੀ ਦਲ ਦੇ ਸੰਕਟ ਨੂੰ ਗੰਭੀਰ ਬਣਾ ਦਿੱਤਾ ਹੈ।