ਨਵੀਂ ਦਿੱਲੀ, 18 ਅਪਰੈਲ

19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ ਦਾ ਮਾਮਲਾ ਐੱਨਆਈਏ ਨੇ ਆਪਣੇ ਹੱਥ ‘ਚ ਲੈ ਲਿਆ ਹੈ। ਏਜੰਸੀ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਇਹ ਮਾਮਲਾ ਪਹਿਲਾਂ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਕੋਲ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਸ ਨੂੰ ਐੱਨਆਈਏ ਨੂੰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਸੀ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ 19 ਮਾਰਚ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਵਿਖੇ ਖਾਲਿਸਤਾਨੀ ਸਮਰਥਕ ਕਾਰਕੁਨਾਂ ਵੱਲੋਂ ਕੀਤੇ ਪ੍ਰਦਰਸ਼ਨ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਸੀ, ਜਿਸ ਦੌਰਾਨ ਤਿਰੰਗੇ ਨੂੰ ਇਮਾਰਤ ਤੋਂ ਹੇਠਾਂ ਉਤਾਰ ਦਿੱਤਾ ਗਿਆ ਸੀ।